ਮਾਨਸਾ: ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਵਿੱਚ ਹੜਾਂ ਕਾਰਨ ਹੋਏ ਨੁਕਸਾਨ ਤੋਂ ਬਾਅਦ ਹੜ੍ਹ ਪੀੜਤਾਂ ਦੀ ਸਮਾਜ ਸੇਵੀ ਜਥੇਬੰਦੀਆਂ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਸਥਾਵਾਂ ਵੱਲੋਂ ਮਦਦ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਜਿਲ੍ਹੇ ਦੇ ਵਿੱਚ ਵੱਡੇ ਪੱਧਰ 'ਤੇ ਕਣਕ, ਰਾਸ਼ਨ, ਪਸ਼ੂਆਂ ਦੇ ਲਈ ਚਾਰਾ ਆਦਿ ਇਕੱਠਾ ਕਰਕੇ ਅੱਜ ਪਿੰਡ ਭੈਣੀ ਬਾਘਾ ਤੋਂ ਦਰਜਨਾਂ ਟਰਾਲੀਆਂ ਫਾਜ਼ਿਲਕਾ ਜ਼ਿਲ੍ਹੇ ਦੇ ਲਈ ਰਵਾਨਾ ਕੀਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਥੇਬੰਦੀ ਵੱਲੋਂ ਡਿਊਟੀ ਲਗਾਈ ਗਈ ਸੀ ਕਿ ਪੰਜਾਬ ਦੇ ਵਿੱਚ ਆਏ ਹੜ੍ਹਾਂ ਦੇ ਦੌਰਾਨ ਬੇਸ਼ੱਕ ਹੜ੍ਹ ਪੀੜਤਾਂ ਦੀ ਮਦਦ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਬਣਦੀ ਸੀ। ਪਰ ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਮਦਦ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਵਿੱਚੋਂ 3500 ਮਣ ਕਣਕ ਇਕੱਠੀ ਕੀਤੀ ਗਈ ਹੈ। ਇਸ ਤੋਂ ਇਲਾਵਾ ਰਸੋਈ ਦਾ ਰਾਸ਼ਨ ਅਤੇ ਪਸ਼ੂਆਂ ਦੇ ਲਈ ਚਾਰਾ ਇਕੱਠਾ ਕਰਕੇ ਅੱਜ ਪਿੰਡ ਭੈਣੀ ਬਾਗਾ ਤੋਂ ਦਰਜਨਾ ਟਰਾਲੀਆਂ ਫਾਜ਼ਿਲਕਾ ਜਿਲ੍ਹੇ ਦੇ ਲਈ ਰਵਾਨਾ ਕੀਤੀਆਂ ਗਈਆਂ ਹਨ।